Politics

Punjab News: ਮਜੀਠੀਆ ਮਾਮਲੇ 'ਚ ਵੱਡਾ ਅਪਡੇਟ, ਅੰਮ੍ਰਿਤਸਰ ਅਦਾਲਤ ਵਿੱਚ ਸੁਣਵਾਈ ਹੋਈ; ਸੀਨੀਅਰ ਆਗੂ ਨੂੰ ਅੰਤਰਿਮ ਜ਼ਮਾਨਤ...

aman ¡¤ 15 Jun 2026, 01:27 PM

ਅੰਮ੍ਰਿਤਸਰ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ 'ਤੇ ਥਾਣੇ ਦੇ ਅੰਦਰ ਦਸਤਾਵੇਜ਼ ਪਾੜਨ ਅਤੇ ਆਪਣੇ ਸਮਰਥਕ ਨੂੰ ਛੁਡਾਉਣ ਦਾ ਦੋਸ਼ ਸੀ। ਜਿਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਸੀ।

ਇਸ ਮਾਮਲੇ ਦੀ ਸੁਣਵਾਈ 10 ਜੂਨ ਨੂੰ ਹੋਈ ਸੀ। ਉਸ ਸੁਣਵਾਈ ਦੌਰਾਨ, ਮਜੀਠਾ ਥਾਣੇ ਤੋਂ ਕਥਿਤ ਸੀਸੀਟੀਵੀ ਫੁਟੇਜ ਪੇਸ਼ ਨਾ ਕਰਨ 'ਤੇ ਅਦਾਲਤ ਨੇ ਪੁਲਿਸ ਨੂੰ ਸਵਾਲ ਕੀਤੇ ਸੀ। ਦੋਸ਼ਾਂ ਅਨੁਸਾਰ, ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ 50 ਤੋਂ ਵੱਧ ਸਮਰਥਕਾਂ ਨੇ ਥਾਣੇ ਦੇ ਅੰਦਰ ਦਸਤਾਵੇਜ਼ ਪਾੜ ਦਿੱਤੇ ਅਤੇ ਸਰਕਾਰੀ ਕੰਮ ਵਿੱਚ ਵਿਘਨ ਪਾਇਆ ਸੀ।

STORIES YOU MAY LIKE

ਬਚਾਅ ਪੱਖ ਦੇ ਵਕੀਲ ਅਜੈ ਕੁਮਾਰ ਵਰਮਾਨੀ ਨੇ ਦਲੀਲ ਦਿੱਤੀ ਸੀ ਕਿ ਇਹ ਸਾਰਾ ਮਾਮਲਾ ਇੱਕ ਰਾਜਨੀਤਿਕ ਵਿਵਾਦ ਤੋਂ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਅਤੇ ਉਨ੍ਹਾਂ ਦੇ ਸਾਥੀ ਸਿਰਫ਼ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਬਾਰੇ ਪੁੱਛਗਿੱਛ ਕਰਨ ਲਈ ਪੁਲਿਸ ਸਟੇਸ਼ਨ ਗਏ ਸਨ ਅਤੇ ਸਿਰਫ਼ ਸਬੰਧਤ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ।