ਉਨ੍ਹਾਂ ਕਿਹਾ ਕਿ ਇਸ ਖਿਡਾਰਨ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਿੰਡ, ਜ਼ਿਲ੍ਹੇ, ਪੂਰੇ ਪੰਜਾਬ ਅਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਿਰੋਜ਼ਪੁਰ ਦੇ ਜਮੀਤਪੁਰ ਢੇਰੂ ਪਿੰਡ ਦੀ ਧੀ ਰਸ਼ਮੀਨ ਕੌਰ ਹਾਂਡਾ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਇੰਡੀਅਨ ਟੀਮ ਵਿੱਚ ਅਹਿਮ ਥਾਂ ਬਣਾਈ ਹੈ ਅਤੇ ਇੱਕ ਤੇਜ਼, ਫੁਰਤੀਲੀ ਮਿਡਫੀਲਡਰ ਵਜੋਂ ਉਸ ਨੇ ਪੂਰੇ ਟੂਰਨਾਮੈਂਟ ਵਿੱਚ ਟੀਮ ਦੀ ਸਫਲਤਾ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਾਊਥ ਕੋਰੀਆ ਨੂੰ 3-0 ਨਾਲ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਇਸ ਕਾਮਯਾਬੀ ਵਿੱਚ ਰਸ਼ਮੀਨ ਕੌਰ ਅਤੇ ਉਸ ਦੇ ਸਾਥੀ ਖਿਡਾਰੀਆਂ ਦੇ ਜਨੂੰਨ, ਸਖ਼ਤ ਮਿਹਨਤ ਅਤੇ ਟੀਮ ਵਰਕ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਗਰੇਵਾਲ, ਹਾਕੀ ਕੋਚ ਮਨਮੀਤ ਸਿੰਘ ਰੂਬਲ, ਖਿਡਾਰਨ ਦੇ ਪਿਤਾ ਸੁਖਵਿੰਦਰ ਸਿੰਘ, ਮਾਤਾ ਸੁਖਵਿੰਦਰ ਕੌਰ, ਭਰਾ ਵਤਨਜੀਤ ਸਿੰਘ, ਦਾਦਾ ਨਗਿੰਦਰ ਸਿੰਘ, ਚਾਚਾ ਮਾਸਟਰ ਕਸ਼ਮੀਰ ਸਿੰਘ ਆਦਿ ਮੌਜੂਦ ਸਨ।